ਏ.ਡੀ.ਜੀ.ਪੀ ਲਾਅ ਐਂਡ ਆਰਡਰ ਨੇ 26 ਜਨਵਰੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ।
ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਪੈਂਦੇ ਥਾਣਿਆਂ, ਹਾਈਟੈਕ ਨਾਕਿਆਂ ਅਤੇ ਹੋਰਨਾਂ ਮਹੱਤਵਪੂਰਨ ਸਥਾਨਾਂ ਦਾ ਲਿਆ ਜਾਇਜ਼ਾ।
Buro chief Sunil Kumar Amritsar Punjab

ਆਗਾਮੀ 26 ਜਨਵਰੀ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਏ.ਡੀ.ਜੀ.ਪੀ ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਪੈਂਦੇ ਵੱਖ ਵੱਖ ਥਾਣਿਆਂ, ਹਾਈਟੈੱਕ ਨਾਕੇ ਅਤੇ ਹੋਰ ਮਹੱਤਵਪੂਰਨ ਸਥਾਨਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਵਧੇਰੇ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮਾਣਯੋਗ ਡੀ.ਜੀ.ਪੀ ਪੰਜਾਬ ਦੇ ਹੁਕਮਾਂ ‘ਤੇ ਸਮੂਹ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਕਿ ਸਮੁੱਚੇ ਪੰਜਾਬ ਵਿੱਚ 26 ਜਨਵਰੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ। ਇਸੇ ਤਹਿਤ ਉਹ ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਪੈਂਦੇ ਵੱਖ ਵੱਖ ਥਾਣਿਆਂ, ਹਾਈ ਟੈਕ ਨਾਕੇ, ਪੁਲਿਸ ਲਾਈਨ ਅਤੇ ਹੋਰ ਮਹੱਤਵਪੂਰਨ ਸਥਾਨਾਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹਨ।
ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਸਮੂਹ ਉੱਚ ਅਧਿਕਾਰੀਆਂ ਸਮੇਤ ਥਾਣਿਆਂ ਵਿੱਚ ਤੈਨਾਤ ਐੱਸ.ਐੱਚ.ਓ ਸਾਹਿਬਾਨ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੁਆਰਾ ਆਪੋ ਆਪਣੇ ਇਲਾਕੇ ਵਿੱਚ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਇਸ ਦੇ ਨਾਲ ਹੀ ਇਸ ਗੱਲ ‘ਤੇ ਵੀ ਵਿਸ਼ੇਸ਼ ਜੋਰ ਦਿੱਤਾ ਗਿਆ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਦਿੱਤੀ ਜਾਵੇ ਅਤੇ ਵੱਧ ਤੋਂ ਵੱਧ ਪੁਲਿਸ ਨਫਰੀ ਅਤੇ ਹੋਰ ਆਧੁਨਿਕ ਸਾਜੋ ਸਮਾਨ ਦੀ ਵਰਤੋਂ ਨਾਕਾਬੰਦੀ ਅਤੇ ਹੋਰ ਐਂਟੀ ਸਾਬੋਟਾਜ ਅਭਿਆਨ ਦੌਰਾਨ ਕੀਤਾ ਜਾਵੇ।
ਇਕ ਸਵਾਲ ਦੇ ਜਵਾਬ ਵਿਚ ਏ.ਡੀ.ਜੀ.ਪੀ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਆਉਣ ਵਾਲੇ ਡਰੋਨਾਂ, ਹਥਿਆਰਾਂ ਅਤੇ ਨਸ਼ਿਆਂ ਆਦਿ ਨੂੰ ਠੱਲ ਪਾਉਣ ਨੂੰ ਕੇ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਮਿਹਨਤ ਦਾ ਹੀ ਨਤੀਜਾ ਹੈ ਕਿ ਹੁਣ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ, ਹਥਿਆਰਾਂ ਅਤੇ ਡਰੋਨਾਂ ਦੀ ਆਮਦ ਵਿੱਚ ਭਾਰੀ ਕਮੀ ਦਿਖਾਈ ਆਈ ਹੈ।
ਏ.ਡੀ.ਜੀ.ਪੀ ਲਾਅ ਐਂਡ ਆਰਡਰ ਨੇ ਅੱਗੇ ਬੋਲਦਿਆਂ ਕਿਹਾ ਕਿ ਪੁਲਿਸ ਥਾਣਿਆ ‘ਤੇ ਹਮਲਿਆਂ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤਾਂ ਦੁਆਰਾ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਤਾਂ ਜੋ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕੀਤੀ ਜਾਵੇ ਕੀਤੀ ਜਾ ਸਕੇ। ਪਰ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।
26 ਜਨਵਰੀ ਮੌਕੇ ਕਿਸੇ ਕਿਸਮ ਦੇ ਅੱਤਵਾਦੀ ਹਮਲੇ ਦੀਆਂ ਸੰਭਾਵਨਾਵਾਂ ਨੂੰ ਨਕਾਰਦੇ ਹੋਏ ਉਨ੍ਹਾਂ ਕਿਹਾ ਕਿ ਭੀੜ ਭੜੱਕੇ ਵਾਲੇ ਇਲਾਕਿਆਂ ਵਿੱਚ ਪੁਲਿਸ ਦੀ ਮੌਜੂਦਗੀ ਵਧਾਈ ਗਈ ਹੈ। ਪੁਲਿਸ ਮੁਲਾਜ਼ਮਾਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਇੱਕ ਸ਼ੱਕੀ ਵਿਅਕਤੀ ਤੇ ਪੂਰੀ ਨਜ਼ਰ ਰੱਖੀ ਜਾਵੇ। ਪੁਲਿਸ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਰੱਖਿਆ ਗਿਆ ਹੈ ਅਤੇ ਮਾਰਕਿਟਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਆਦਿ ‘ਤੇ ਵੀ ਰੂਟੀਨ ਚੈਕਿੰਗ ਤੋਂ ਇਲਾਵਾ ਵਿਸ਼ੇਸ਼ ਚੈਕਿੰਗ ਅਭਿਆਨ ਵੀ ਚਲਾਏ ਜਾ ਰਹੇ ਹਨ।


















Leave a Reply