ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ
Sunil kumar Chief bureo =Amritsar
ਅੰਮ੍ਰਿਤਸਰ, 22 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।
ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਗੁਰਪੁਰਬ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਣ ਦਾ ਮਤਾ ਪਾਸ ਕੀਤਾ ਸੀ। ਇਸੇ ਨੂੰ ਸਮਰਪਿਤ ਕਰਵਾਏ ਇਨ੍ਹਾ ਮੁਕਾਬਲਿਆਂ ਵਿੱਚ ਗੁਰਬਾਣੀ ਕੀਰਤਨ ਤੋਂ ਇਲਾਵਾ ਗੁਰਮੁੱਖੀ ਦੀ ਸੁੰਦਰ ਲਿਖਾਈ ਤੇ ਭਾਸ਼ਣ ਦੇ ਮੁਕਾਬਲੇ ਹੋਏ, ਜਿਸ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾ ਮੁਕਾਬਲਿਆਂ ਦਾ ਨਤੀਜਾ ਤਿਆਰ ਕਰਨ ਦੀ ਸੇਵਾ ਡਾ. ਪਰਮਜੀਤ ਸਿੰਘ, ਪ੍ਰਚਾਰਕ ਭਾਈ ਗੁਰਰਾਜ ਸਿੰਘ, ਸ. ਹਰਦੀਪ ਸਿੰਘ ਆਰਟਿਸਟ ਤੇ ਬੀਬੀ ਪਰਮਜੀਤ ਕੌਰ ਨੇ ਨਾਭਾਈ।

ਇਸ ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਗੁਰਪ੍ਰੀਤ ਸਿੰਘ ਰੋਡੇ, ਪ੍ਰਿੰਸੀਪਲ ਡਾ. ਫੁਲਵਿੰਦਰਪਾਲ ਸਿੰਘ, ਪ੍ਰਿੰਸੀਪਲ ਰਾਜਿੰਦਰ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਬੀਬੀ ਰਣਜੀਤ ਕੌਰ ਪੰਨਵਾ, ਬੀਬੀ ਅਮਰਜੀਤ ਕੌਰ, ਪ੍ਰਿੰਸੀਪਲ ਗੁਰਜੀਤ ਸਿੰਘ, ਡਾ. ਜਸਵੰਤ ਸਿੰਘ ਆਦਿ ਹਾਜ਼ਰ ਸਨ।
ਜਾਰੀ ਕਰਤਾ:
ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ
81968-00236


















Leave a Reply