Advertisement

ਨਸ਼ਾ ਤੱਸਕਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣਾ ਅਤੇ ਅਮਨ ਸ਼ਾਂਤੀ ਕਾਈਮ ਰੱਖਣ ਲਈ ਕਮਿਸ਼ਰੇਟ ਪੁਲਿਸ, ਅੰਮ੍ਰਿਤਸਰ ਦੇ ਤਿੰਨਾਂ ਜੋਨਾਂ ਦੇ ਏਰੀਆਂ ਵਿੱਖੇ ਚਲਾਇਆ ਚੈਕਿੰਗ ਅਭਿਆਨ 

ਨਸ਼ਾ ਤੱਸਕਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣਾ ਅਤੇ ਅਮਨ ਸ਼ਾਂਤੀ ਕਾਈਮ ਰੱਖਣ ਲਈ ਕਮਿਸ਼ਰੇਟ ਪੁਲਿਸ, ਅੰਮ੍ਰਿਤਸਰ ਦੇ ਤਿੰਨਾਂ ਜੋਨਾਂ ਦੇ ਏਰੀਆਂ ਵਿੱਖੇ ਚਲਾਇਆ ਚੈਕਿੰਗ ਅਭਿਆਨ 

ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਜੀ ਦੀਆਂ  ਹਦਾਇਤਾਂ ਤੇ ਨਸ਼ਾਂ ਤੱਸਕਰਾਂ, ਸਮਾਜ਼ ਦੇ ਮਾੜੇ ਅਨਸਰਾਂ ਨੂੰ ਨੱਥ ਪਾਊਣ ਅਤੇ ਕਾਨੂੰਨ ਵਿਵੱਸਥਾ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਚੈਕਿੰਗ ਅਭਿਆਨ ਚਲਾਇਆ ਗਿਆ । 
*ਜਿਸਦੇ ਤਹਿਤ ਅੱਜ ਮਿਤੀ 05.01.2025 ਨੂੰ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਤਿੰਨਾਂ ਜੋਨਾਂ ਦੇ ਇਲਾਕਿਆ ਵਿੱਚ ਸ੍ਰੀ ਆਲਮ ਵਿਜੇ ਸਿੰਘ, ਡੀ.ਸੀ.ਪੀ  ਲਾਅ-ਐਂਡ-ਆਰਡਰ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤੇ ਏ.ਡੀ.ਸੀ.ਪੀਜ਼, ਏ.ਸੀ.ਪੀਜ਼, ਮੁੱਖ ਅਫ਼ਸਰਾਨ ਥਾਣਾ, ਇੰਚਾਂਰਜ਼ ਚੌਕੀਆ ਵੱਲੋਂ ਪੇਸ਼ੇਵਾਰਾਨਾ ਅਪਰਾਧੀਆ ਦੀਆਂ ਰਿਹਾਇਸ਼ਾਂ ਵਿਖੇ ਚੈਕਿੰਗ ਕੀਤੀ ਗਏ ਅਤੇ ਉਹਨਾਂ ਦੀਆ ਮੋਜੂਦਾ ਗਤੀਵਿਧੀਆਂ ਦੀ ਜਾਂਚ ਕੀਤੀ ਗਈ।
   
ਇਸਤੋਂ ਇਲਾਵਾ ਵਹੀਕਲਾਂ ਦੀ ਮਾਲਕੀ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਗਈ ਅਤੇ ਸ਼ਹਿਰ ਦੀ ਘੇਰਾਬੰਦੀ ਕਰਕੇ ਨਾਕਾਬੰਦੀ ਕੀਤੀ ਤੇ ਹਰੇਕ ਆਉਣ-ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ।   
ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਵੀ ਪੈਦਾ ਕਰਨਾ ਤਾਂ ਜੋ ਪੁਲਿਸ ਤੇ ਪਬਲਿਕ ਦਾ ਆਪਸ ਵਿੱਚ 
ਵਧੀਆਂ ਤਾਲਮੇਲ ਬਣਿਆ ਰਹੇ ਤੇ ਪਬਲਿਕ ਦੀ ਮੱਦਦ ਨਾਲ ਨਸ਼ਾਂ ਤੱਸਕਰਾਂ ਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ। 
ਪਬਲਿਕ ਨੂੰ ਅਪੀਲ ਵੀ ਕੀਤੀ ਕਿ ਅਮਨ-ਕਾਨੂੰਨ ਦੀ ਵਿੱਵਸਥਾਂ ਨੂੰ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ। ਇਸਤੋ ਇਲਾਵਾ ਮਾੜੇ ਅਨਸਰਾਂ ਤੇ ਨਸ਼ੇ ਦਾ ਧੰਦਾ ਕਰਨ ਵਾਲਿਆ ਬਾਰੇ ਕੋਈ ਸੂਚਨਾਂ ਹੋਵੇ ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਜੋ ਮਿਲੀ ਸੂਚਨਾਂ ਦੇ ਅਧਾਰ ਪਰ ਤੁਰੰਤ ਐਕਸ਼ਨ ਲਿਆ ਜਾਵੇਗਾ ਅਤੇ ਸੂਚਨਾਂ ਦੇਣ ਵਾਲੇ ਨਾਮ ਪਤਾ ਪੂਰੀ ਤਰ੍ਹਾ ਗੁਪਤ ਰੱਖਿਆ ਜਾਵੇਗਾ। ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਸ਼ਹਿਰ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਬਨਾਉਣ ਲਈ ਵਚਨਬੱਧ ਹੈ।
Spread the love

Leave a Reply

Your email address will not be published. Required fields are marked *

error: Content is protected !!