ਸੀ.ਆਈ.ਏ ਸਟਾਫ-2, ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
Buro chief Sunil Kumar Amritsar Punjab
ਮੁਕਦਮਾ 22 ਮਿਤੀ 20.01.2025 ਜ਼ੁਰਮ 21/61/85 NDPS Act , ਥਾਣਾ ਇਸਲਾਮਾਬਾਦ , ਅੰਮ੍ਰਿਤਸਰ ।ਗ੍ਰਿਫਤਾਰ ਦੋਸ਼ੀ:- ਕਾਬਲ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਪਿੰਡ ਦਾਉਕੇ ਭੈਣੀ, ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਉਮਰ ਕਰੀਬ 40 ਸਾਲ, ਪੜਾਈ 10+1,
ਕੁੱਲ ਬ੍ਰਾਮਦਗੀ:- 01 ਕਿੱਲੋ ਹੈਰੋਇਨ ਅਤੇ ਮੋਟਰਸਾਈਕਲ।

ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ IPS ਦੀਆਂ ਹਦਾਇਤਾਂ ਪਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿੱਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਸ੍ਰੀ ਹਰਪ੍ਰੀਤ ਸਿੰਘ ਮੰਡੇਰ, PPS DCP Detective, ਸ੍ਰੀ ਨਵਜੋਤ ਸਿੰਘ PPS ADCP Detective ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹਰਮਿੰਦਰ ਸਿੰਘ ਸੰਧੂ PPS ACP Detective, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਸਰਮੇਲ ਸਿੰਘ, ਇੰਚਾਰਜ ਸੀ.ਆਈ.ਏ ਸਟਾਫ-2, ਅੰਮ੍ਰਿਤਸਰ ਨੂੰ ਸਮੇਤ ਪੁਲਿਸ ਪਾਰਟੀ ਉਸ ਵੇਲੇ ਵੱਡੀ ਸਫਲਤਾ ਮਿਲੀ ਸੂਚਨਾ ਦੇ ਅਧਾਰ ਤੇ ਯੋਜਨਾਬੱਧ ਤਰੀਕੇ ਨਾਲ ਇਕ ਵਿਅਕਤੀ ਕਾਬਲ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਪਿੰਡ ਦਾਉਕੇ ਭੈਣੀ, ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਨੂੰ ਸਮੇਤ ਬਿਨਾਂ ਨੰਬਰੀ ਮੋਟਰਸਾਈਕਲ ਕਾਬੂ ਕਰਕੇ ਇਸ ਪਾਸੋਂ ਨਿਸ਼ਾਨਦੇਹੀ ਤੇ ਇੱਕ ਕਿਲੋ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ ਮੁਕੱਦਮਾ ਨੰਬਰ 22 ਮਿਤੀ 20.01.2025 ਜੁਰਮ 21/61/85 NDPS Act ਥਾਣਾ ਇਸਲਾਮਾਬਾਦ, ਜਿਲ੍ਹਾ ਅੰਮ੍ਰਿਤਸਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਦੇ ਬੈਕਵਰਡ ਫਾਰਵਰਡ ਲਿੰਕ ਬਾਰੇ ਬਾਰੀਕੀ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਦੀ ਖੇਪ ਕਿੱਥੋਂ ਲੈ ਕੇ ਆਇਆ ਹੈ। ਇਸ ਪਾਸੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ ।

















Leave a Reply